ਸੀਪੀ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਤਿਆਰ ਕੀਤਾ ਤਿਆਰ 

ਸੀਪੀ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਤਿਆਰ ਕੀਤਾ ਤਿਆਰ 

ਪੁਲਿਸ ਮੁਲਾਜ਼ਮਾ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ 

 

ਕ੍ਰਾਈਮ ਖ਼ਬਰਨਾਮਾ, ਗੌਰਵ ਨਾਗਪਾਲ ਜਲੰਧਰ,-ਸਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇੱਕ ਵਿਸਥਾਰਤ ਮਾਸਟਰ ਪਲਾਨ ਤਿਆਰ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੰਤਵ ਇਕ ਪਾਸੇ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ ਅਤੇ ਦੂਜੇ ਪਾਸੇ ਅਪਰਾਧ ਨੂੰ ਰੋਕਣਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇਸ ਫੁਲਪਰੂਫ ਪਲਾਨ ਨੂੰ ਬੜੀ ਬਰੀਕੀ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਸ਼ਹਿਰ ਵਿੱਚ 31 ਰੈੱਡ ਅਲਰਟ ਨਾਕਾ ਪੁਆਇੰਟਾਂ ਦੇ ਨਾਲ-ਨਾਲ 31 ਸਿਟੀ ਸੀਲਿੰਗ ਨਾਕਾ ਪੁਆਇੰਟ ਸਥਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ 26 ਜ਼ੈਬਰਾ ਗੱਡੀਆਂ, 16 ਰੋਮੀਓ ਗੱਡੀਆਂ, ਸੱਤ ਬੋਲੈਰੋ ਕੈਂਪਰ ਅਤੇ 20-20 ਸਕਾਰਪੀਓ ਅਤੇ ਬੋਲੈਰੋ ਗੱਡੀਆਂ ਗਸ਼ਤ ਲਈ ਲਗਾਈਆਂ ਗਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਰੈੱਡ ਅਲਰਟ ਦੀ ਸੂਰਤ ਵਿੱਚ 300 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ 20 ਜੀ.ਓ., ਸਾਰੇ ਐਸ.ਐਚ.ਓਜ਼, ਪੁਲਿਸ ਚੌਕੀਆਂ ਦੇ ਸਾਰੇ ਇੰਚਾਰਜ, ਪੁਲਿਸ ਲਾਈਨ ਦੇ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਅਤੇ ਚਾਰ ਟ੍ਰੈਫਿਕ ਜ਼ੋਨ ਇੰਚਾਰਜਾਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਪਵੇਗੀ, ਪਹਿਲ ਦੇ ਆਧਾਰ ‘ਤੇ ਬੈਰੀਕੇਡਿੰਗ, ਲਾਈਟਾਂ ਅਤੇ ਕੈਮਰੇ ਲਗਾਏ ਜਾਣਗੇ।

ਸਵਪਨ ਸ਼ਰਮਾ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਸੰਬੰਧਤ ਡਿਊਟੀ ਪੁਆਇੰਟਾਂ ‘ਤੇ ਸਹੀ ਸਮੇਂ ਦੀ ਰਿਪੋਰਟਿੰਗ ਨੂੰ ਯਕੀਨੀ ਬਣਾ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੁਲਿਸ ਅਧਿਕਾਰੀ/ ਕਰਮਚਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Comments

No comments yet. Why don’t you start the discussion?

Leave a Reply

Your email address will not be published. Required fields are marked *